ਬਠਿੰਡਾ 'ਚ ਬਸ ਹਾਦਸੇ ਵਿਚ 8 ਮੌਤਾਂ
ਬਠਿੰਡਾ 'ਚ ਬਸ ਹਾਦਸੇ ਵਿਚ 8 ਮੌਤਾਂ, 26 ਜਖਮੀ
![]() |
| ਬਠਿੰਡਾ ਬਸ ਹਾਦਸਾ |
ਪੰਜਾਬ ਦੇ ਬਠਿੰਡਾ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਦੌਰਾਨ ਇੱਕ ਬੱਸ ਪੁਲ ਤੋਂ ਡਿੱਗ ਗਈ ਜਿਸ ਨਾਲ ਬਸ ਦੇ ਚਾਲਕ ਸਮੇਤ 8 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜਖਮੀ ਹੋ ਗਏ। ਇਹ ਨਿੱਜੀ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੀ ਸੀ ਅਤੇ ਹਾਦਸਾ ਬਠਿੰਡਾ ਦੇ ਜੀਵਨ ਸਿੰਘ ਵਾਲਾ ਪਿੰਡ ਦੇ ਨੇੜੇ ਵਾਪਰਿਆ ਹੈ। ਉੱਚ ਸਿਵਲ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਸਨ। ਬਚਾਵ ਅਤੇ ਰਾਹਤ ਕਾਰਵਾਈ NDRF, ਪੁਲਿਸ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਪੂਰਾ ਕੀਤਾ ਗਿਆ।
ਮੌਕੇ ਤੇ ਹਾਜ਼ਰ ਅਧਿਕਾਰੀਆਂ ਮੁਤਾਬਕ ਬੱਸ ਵਿਚ 46 ਸੁਆਰੀਆਂ ਸਨ ਜਿਹੜੇ ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੇ ਸਨ। ਤਲਵੰਡੀ ਸਾਬੋ ਅਤੇ ਬਠਿੰਡਾ ਦੇ ਹਸਪਤਾਲਾਂ ਵਿੱਚ 34 ਲੋਕਾਂ ਨੂੰ ਇਲਾਜ ਲਈ ਭੇਜਿਆ ਗਿਆ ਸੀ । ਅੱਠ ਵਿਅਕਤੀਆਂ ਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ਹੈ ਜਦਕਿ ਬਾਕੀ 26 ਇਲਾਜ ਹੇਠ ਹਨ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਬਚਾਏ ਗਏ ਯਾਤਰੀਆਂ ਮੁਤਾਬਕ ਇੱਕ ਅਣਜਾਣ ਟਰੱਕ ਨੇ ਬੱਸ ਨੂੰ ਟੱਕਰ ਮਾਰੀ ਸੀ ਜਿਸ ਕਾਰਨ ਹੀ ਬੱਸ ਨਾਲੇ ਵਿੱਚ ਡਿੱਗ ਗਈ। ਘਟਨਾ ਦੀ ਪਹਿਲੀ ਸੂਚਨਾ ਰਿਪੋਟ (FIR) ਦਰਜ ਕਰ ਲਈ ਗਈ ਹੈ ਅਤੇ ਤਫਤੀਸ਼ ਜਾਰੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਵਲੋਂ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਅਤੇ ਪ੍ਰਤੀ ਪਰਿਵਾਰ 2 ਲੱਖ ਰੁਪਏ ਅਤੇ ਜਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।
