ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਦਾ ਹੱਲ ਕਰੇ:- ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਅਤੇ ਚਲ ਰਹੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ
ਭਰੋਸੇਯੋਗ ਸੂਤਰਾਂ ਮੁਤਾਬਿਕ ਪੰਜਾਬ ਸਰਕਾਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਸੰਕਟ ਨੂੰ ਹੱਲ ਕਰਨ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਇੱਕ ਪੱਤਰ ਰਾਹੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਅਤੇ ਸੁਪਰੀਮ ਕੋਰਟ ਦੀ ਟਿੱਪਣੀ ਦੀ ਵੀ ਚਰਚਾ ਕੀਤੀ ਹੈ।
ਇਹ ਪੱਤਰ ਇਸ ਹਫਤੇ ਹੀ ਕੇਂਦਰੀ ਮੰਤਰਾਲੇ ਨੂੰ ਪ੍ਰਾਪਤ ਹੋਇਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਚੌਹਾਨ ਨੇ ਇਸ ਪੱਤਰ ਤੇ ਅਜੇ ਤੱਕ ਕੋਈ ਸਿੱਧੀ ਪ੍ਰਤੀਕਿਰਿਆ ਨਹੀਂ ਦਿੱਤੀ ਹੈ ਪਰ ਇਕ ਪ੍ਰੈਸ ਬ੍ਰੀਫਿੰਗ ਦੌਰਾਨ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਸਵਾਲ ਦਾ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਮੰਤਰਾਲਾ ਸੁਪਰੀਮ ਕੋਰਟ ਦੇ ਹੁਕਮਾਂ ਦੇ ਅਨੁਸਾਰ ਕਾਰਵਾਈ ਜਰੂਰ ਕਰੇਗਾ।
ਜਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਆਗੂਆਂ ਵੱਲੋਂ ਪਿਛਲੇ ਸਾਲ ਫਰਵਰੀ ਤੋਂ ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਦੀ ਮੰਗ ਹੈ ਕਿ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਪਰ ਸੂਤਰਾਂ ਦਾ ਕਹਿਣਾ ਹੈ ਕਿ ਯੋਜਨਾ ਅਤੇ ਵਿਤ ਵਿਭਾਗ ਮੁਤਾਬਿਕ ਐਮਐਸਪੀ ਦੀ ਕਨੂੰਨੀ ਗਾਰੰਟੀ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਕੇਂਦਰ ਸਰਕਾਰ ਪਰ ਪੈਂਦੇ ਵਿੱਤੀ ਬੋਝ ਕਾਰਨ ਇਹ ਦੇਸ਼ ਭਰ ਵਿਚ ਲਾਗੂ ਨਹੀਂ ਕੀਤਾ ਸਕਦਾ ਹੈ। ਉੱਥੇ ਹੀ ਅੱਜ ਮਿਤੀ 04-01-2025 ਨੂੰ, ਪੰਜਾਬ-ਹਰਿਆਣਾ ਸਰਹੱਦ ਤੇ ਖਨੌਰੀ ਵਿਖੇ ਕਿਸਾਨਾਂ ਵਲੋਂ ਅਪਣੀ ਮੰਗਾਂ ਦੇ ਹੱਕ ਵਿਚ ਮਹਾਂਪੰਚਾਇਤ ਵੀ ਕੀਤੀ ਜਾ ਰਹੀ ਹੈ।
Tags:
ਰਾਸ਼ਟਰੀ
.jpeg)