ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

 

ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ, ਅਕਾਲ ਤੱਖਤ, ਗਿਆਨੀ ਰਘੁਵੀਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, punjabisamachar.in
ਹਰਜਿੰਦਰ ਸਿੰਘ ਧਾਮੀ 

ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪ੍ਰਧਾਨਗੀ ਤੋਂ ਅੱਜ ਅਸਤੀਫਾ ਦੇ ਦਿੱਤਾ। ਅਕਾਲ ਤੱਖਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦੀ ਸਖਤ ਨਿੰਦਾ ਕੀਤੀ ਸੀ ਜਿਸ ਕਾਰਨ ਧਾਮੀ ਨੇ ਇਹ ਕਦਮ ਚੁੱਕਿਆ ਹੈ। 


ਆਪੜ-ਧਾਪੜ ਵਿਚ ਬੁਲਾਈ ਗਈ ਪ੍ਰੈਸ ਕਾਨਫਰੰਸ ਵਿਚ ਧਾਮੀ ਨੇ ਕਿਹਾ ਕਿ ਉਹ ਅਕਾਲ ਤਖਤ ਪ੍ਰਤੀ ਸਮਰਪਿਤ ਹਨ। ਧਾਮੀ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਠਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਵੀ ਹਟਾ ਦਿੱਤਾ ਜਾਵੇ। ਉਨ੍ਹਾਂ ਨੇ ਆਪਣਾ ਅਸਤੀਫਾ SGPC ਦੀ ਕਾਰਜਕਾਰੀ ਕਮੇਟੀ ਨੂੰ ਸੌਂਪ ਦਿੱਤਾ ਹੈ।


ਜਥੇਦਾਰ ਰਘਬੀਰ ਸਿੰਘ ਦੀ 13 ਫਰਵਰੀ ਵਾਲੀ ਫੇਸਬੁੱਕ ਪੋਸਟ ਦਾ ਹਵਾਲਾ ਦਿੰਦਿਆਂ ਧਾਮੀ ਨੇ ਇਹ ਵੀ ਕਿਹਾ ਕਿ ਜਥੇਦਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਬਰਖਾਸਤਗੀ ਨੂੰ "ਅਤਿ ਨਿੰਦਨਯੋਗ" ਅਤੇ "ਦੁਖਦਾਈ" ਕਰਾਰ ਦਿੱਤਾ ਹੈ ਅਤੇ ਉਹ SGPC ਦਾ ਪ੍ਰਧਾਨ ਹੋਣ ਦੇ ਨਾਤੇ ਇਸ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹਨ ਅਤੇ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਅਸਤੀਫਾ ਦਿੰਦੇ ਹਨ। 


ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਲਿਖਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਮੁਹਿੰਮ ਦੀ ਦੇਖਭਾਲ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਮੁਕਤ ਕੀਤਾ ਜਾਵੇ।